MINING EXECUTIVE ENGINEER SUSPENDED IN ROPAR DISTT | ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਐਕਸੀਅਨ ਖਣਨ ਰੂਪਨਗਰ ਮੁਅੱਤਲ

ਖਣਨ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਐਕਸੀਅਨ ਖਣਨ ਰੂਪਨਗਰ ਮੁਅੱਤਲ

ਚੰਡੀਗੜ, ਅਗਸਤ 9 :

minister harjot singh bains

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ ਕਾਨੂੰਨੀ ਮਾਈਨਿੰਗ ਸਬੰਧੀ ਅਖਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ ਕਰਨ ਦੇ ਦੋਸ਼ਾਂ ਅਧੀਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖਣਨ ਤੇ ਭੂ ਵਿਗਿਆਨ ਅਤੇ ਜਲ ਸਰੋਤ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੁਨੀਤ ਸ਼ਰਮਾ ਖਿਲਾਫ ਉਸ ਦੇ ਅਧੀਨ ਆਉਂਦੇ ਖੇਤਰ ਵਿਚ ਲਗਾਤਾਰ ਗੈਰ ਕਾਨੂੰਨੀ ਮਾਈਨਿੰਗ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਅਤੇ ਰਿਪੋਰਟਾਂ ਨੂੰ ਦੇਖਦੇ ਹੋਏ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਬਰਸਾਤੀ ਮੌਸਮ ਵਿਚ ਮਾਈਨਿੰਗ ਕਰਨ ਦੀ ਮਨਾਹੀ ਦੇ ਬਾਵਜੂਦ ਰੂਪਨਗਰ ਜ਼ਿਲੇ ਦੇ ਖੇੜਾ ਕਲਮੋਟ ਅਤੇ ਹੋਰ ਖੇਤਰਾਂ ਵਿਚ ਰਾਤ ਦੇ ਸਮੇਂ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲੀਆਂ ਸਨ।

ਪੁਨੀਤ ਸ਼ਰਮਾ ਕਾਰਜਕਾਰੀ ਇੰਜੀਨੀਅਰ, ਜਲ ਨਿਕਾਸ ਅਤੇ ਮਾਈਨਿੰਗ ਮੰਡਲ ਰੂਪਨਗਰ ਨੇ ਆਪਣੀ ਡਿਊਟੀ ਦੌਰਾਨ ਜ਼ਿਲੇ ਵਿੱਚ ਪੈਂਦੇ ਛੋਟੇ ਸਾਇਜ ਵਾਲੇ ਕੰਡਿਆਂ, ਜੋ ਕਿ ਸਾਰੇ ਵਾਹਨਾਂ ਲਈ ਦਰੁਸਤ ਨਹੀਂ ਸੀ, ਨੂੰ ਸਮੇਂ ਸਿਰ ਨੋਟਿਸ ਨਹੀਂ ਭੇਜੇ ਗਏ।

ਉਨਾਂ ਦੱਸਿਆ ਕਿ ਅਧਿਕਾਰੀ ਵੱਲੋਂ ਰੂਪਨਗਰ ਜ਼ਿਲੇ ਵਿਚ ਪ੍ਰਤੀ ਦਿਨ ਕੀਤੀ ਜਾਣ ਵਾਲੀ ਜਾਇਜ ਮਾਈਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਵੀ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਸਰਕਾਰ ਦਾ ਵਿੱਤੀ ਨੁਕਸਾਨ ਹੋਇਆ ਅਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ।

ਸ. ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਕਿਸੇ ਨੂੰ ਵੀ ਗੈਰ ਕਾਨੂੰਨੀ ਮਾਈਨਿੰਗ ਨਹੀਂ ਕਰਨ ਦੇਵੇਗੀ ਅਤੇ ਜਿਹੜਾ ਵੀ ਅਧਿਕਾਰੀ ਮਾਈਨਿੰਗ ਨਾਲ ਸਬੰਧਤ ਗਲਤ ਕਾਰਵਾਈ ਕਰੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨਾਂ ਖਣਨ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਤਾੜਨਾ ਕਰਦਿਆਂ ਕਿਹਾ ਕਿਸੇ ਵੀ ਕਿਸਮ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਖਿਲਾਫ ਤੁਰੰਤ ਸਸ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

MINING EXECUTIVE ENGINEER SUSPENDED IN ROPAR DISTTminister harjot singh bainspunjab domainpunjab newspunjabdomainpunjabi newspunjabnewsਖਣਨ ਮੰਤਰੀ ਹਰਜੋਤ ਸਿੰਘ ਬੈਂਸਮੰਤਰੀਮੰਤਰੀ ਹਰਜੋਤ ਸਿੰਘ ਬੈਂਸ